ਨਵੀਂ ਦਿੱਲੀ, 24 ਮਾਰਚ – ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਨੇ ਅੱਜ ਦਿੱਲੀ ਜਾ ਕੇ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਰਾਸ਼ਟਰੀ ਸੁਰੱਖਿਆ ਬਣਾਈ ਰੱਖਣ ਲਈ ਕੇਂਦਰ ਦੀ ਜ਼ਰੂਰਤ ਹੈ। ਪੰਜਾਬ ਦੀ ਆਰਥਿਕ ਹਾਲਤ ਬਹੁਤ ਹੀ ਖਰਾਬ ਹੈ। ਇਸ ਲਈ ਅਸੀਂ ਪ੍ਰਧਾਨ ਮੰਤਰੀ ਪਾਸੋਂ ਪੰਜਾਬ ਦੀ ਆਰਥਿਕ ਹਾਲਤ ਸੁਧਾਰਨ ਵਾਸਤੇ 2 ਸਾਲਾਂ ਲਈ ਹਰ ਸਾਲ 50000 ਕਰੋੜ ਦੇ ਪੈਕੇਜ ਦੀ ਮੰਗ ਕੀਤੀ ਹੈ।