ਚੰਡੀਗੜ੍ਹ, 27 ਮਾਰਚ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚੇ ਜਿੱਥੇ ਕਿ ਉਨ੍ਹਾਂ 165 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਆਗਾਜ਼ ਕੀਤਾ। ਇਸ ਮੌਕੇ ਅਮਿਤ ਸ਼ਾਹ ਨੇ ਕਿਹਾ ਕਿ ਜ਼ਿਆਦਾਤਰ ਸ਼ਹਿਰਾਂ ਨਾਲ਼ੋ ਚੰਡੀਗੜ੍ਹ ਸਭ ਤੋਂ ਜ਼ਿਆਦਾ ਵਿਕਸਿਤ ਸ਼ਹਿਰ ਹੈ, ਜਿੱਥੇ ਕਿ ਸੁਰੱਖਿਆ, ਸੁਵਿਧਾ ਅਤੇ ਵਾਤਾਵਰਣ ਦਾ ਪੂਰਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਚੰਡੀਗੜ੍ਹ ਸਭ ਤੋਂ ਆਧੁਨਿਕ ਸ਼ਹਿਰ ਬਣੇਗਾ।