ਅੰਨ੍ਹੇਵਾਹ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ

ਨਵਾਂਸ਼ਹਿਰ, 28 ਮਾਰਚ – ਜਿਲ੍ਹਾ ਨਵਾਂਸ਼ਹਿਰ ਦੇ ਥਾਣਾ ਰਾਹੋ ਅਧੀਨ ਆਉਂਦੇ ਪਿੰਡ ਮੱਲਪੁਰ ਗਰਚਾ ਵਿਖੇ ਮਾਹੋਲ ਉਸ ਸਮੇਂ ਦਹਿਸ਼ਤ ਭਰਿਆ ਬਣ ਗਿਆ ਜਦੋ ਰਾਹੋਂ ਤੋਂ ਲੁਧਿਆਣਾ ਮਾਰਗ ‘ਤੇ ਸਥਿਤ ਇੱਕ ਪੈਟਰੋਲ ਪੰਪ ‘ਤੇ ਸਫਾਰੀ ਵਿੱਚ ਆਏ ਅੱਧੀ ਦਰਜਨ ਤੋਂ ਵੱਧ ਨੌਜ਼ਵਾਨਾ ਨੇ ਅੰਨ੍ਹੇਵਾਹ ਗੋਲੀਆ ਮਾਰ ਕੇ ਇੱਕ ਨੌਜ਼ਵਾਨ ਦੀ ਹੱਤਿਆ ਕਰ ਦਿੱਤੀ ਤੇ ਮੌਕੇ ਤੇ ਫਰਾਰ ਹੋ ਗਏ। ਇਸ ਸਬੰਧੀ ਐੱਸ.ਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਸਵੇਰ ਸਮੇਂ ਇੱਕ ਚਿੱਟੇ ਰੰਗ ਦੀ ਸਫਾਰੀ ਵਿੱਚ ਸਵਾਰ 6 ਤੋਂ 7 ਨੌਜਵਾਨ ਜਿਨਾਂ ਨੇ ਆਪਣੇ ਮੂੰਹ ਢਕੇ ਹੋਏ ਸਨ ਨੇ ਪਿੰਡ ਕੰਗਾਂ ਦੇ ਪੰਚਾਇਤ ਮੈਂਬਰ ਮੱਖਣ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਏ।ਪੁਲਿਸ ਨੇ ਵਾਰਦਾਤ ਦੀ ਸੂਚਨਾਂ ਮਿਲਦੇ ਸਾਰ ਹੀ ਮੌਕੇ ‘ਤੇ ਜਾ ਕੇ ਸਥਿਤੀ ਦਾ ਜਾਇਜਾ ਲਿਆ ਤੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.ਪੀ ਸਰਬਜੀਤ ਸਿੰਘ ਬਾਹੀਆ ਅਨੁਸਾਰ ਪੁਲਿਸ ਦੇ ਹੱਥ ਮੌਕੇ ਤੋਂ ਕੁੱਝ ਸਬੂਤ ਵੀ ਲੱਗੇ ਹਨ ਤੇ ਜਲਦ ਹੀ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਕੇ ਇਸ ਮਾਮਲੇ ਨੂੰ ਜਲਦ ਹੀ ਸੁਲਝਾ ਲਿਆ ਜਾਵੇਗਾ।ਕਤਲ ਕਰਨ ਦੇ ਕਾਰਨਾ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ ਤੇ ਜਾਂਚ ਤੋਂ ਬਾਅਦ ਹੀ ਪੂਰੀ ਜਾਣਕਾਰੀ ਮਿਲ ਸਕੇਗੀ।

Leave a Reply

Your email address will not be published. Required fields are marked *