ਚੰਡੀਗੜ੍ਹ, 28 ਮਾਰਚ – ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਕੇਂਦਰੀ ਸਰਵਿਸਜ਼ ਨਿਯਮ ਲਾਗੂ ਕਰਨ ਦੇ ਫੈਸਲੇ ‘ਤੇ ਪੰਜਾਬ ਸਰਕਾਰ ਨੇ ਇਤਰਾਜ ਜਤਾਇਆ ਹੈ। ਚੰਡੀਗੜ੍ਹ ਵਿਖੇ ਪ੍ਰੈੱਸ ਵਾਰਤਾ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਤਾਨਾਸ਼ਾਹੀ ਫੈਸਲਾ ਲਿਆ ਹੈ ਤੇ ਕੇਂਦਰ ਸਰਕਾਰ ਪੰਜਾਬ ਵਿਰੋਧੀ ਫੈਸਲੇ ਲੈ ਰਹੀ ਹੈ। ਕੇਂਦਰ ਦੇ ਇਸ ਫੈਸਲੇ ਨਾਲ ਚੰਡੀਗੜ੍ਹ ਦੇ ਮੁਲਾਜ਼ਮਾਂ ਦੀ ਤਨਖਾਹ ਘਟੇਗੀ। ਚੰਡੀਗੜ੍ਹ ਤੋਂ ਪੰਜਾਬ ਦਾ ਹੱਕ ਖਤਮ ਜਾ ਰਿਹਾ ਹੈ ਜਦਕਿ ਚੰਡੀਗੜ੍ਹ ਦੇ ਹਰ ਮਾਮਲੇ ‘ਚ 60 ਫੀਸਦੀ ਹੱਕ ਹੈ।ਉਨ੍ਹਾਂ ਕਿਹਾ ਕਿ ਕੇਂਦਰ ਦੇ ਫੈਸਲੇ ਖਿਲਾਫ ਪੰਜਾਬ ਸਰਕਾਰ ਕਾਨੂੰਨੀ ਲੜਾਈ ਲੜੇਗੀ।