ਚੰਡੀਗੜ੍ਹ ‘ਚ ਕੇਂਦਰੀ ਸਰਵਿਸਜ਼ ਨਿਯਮ ਦੇ ਫੈਸਲੇ ‘ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ, 28 ਮਾਰਚ – ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਕੇਂਦਰੀ ਸਰਵਿਸਜ਼ ਨਿਯਮ ਲਾਗੂ ਕਰਨ ਦੇ ਫੈਸਲੇ ‘ਤੇ ਬੋਲਦਿਆ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਧੱਕਾ ਕੀਤਾ ਹੈ। ਪਹਿਲਾਂ ਤਾਂ ਪੰਜਾਬ ਦੀ ਵੰਡ ਵੇਲੇ ਚੰਡੀਗੜ੍ਹ ਨੂੰ 2 ਹਿੱਸਿਆ ਵਿਚ ਵੰਡ ਦਿੱਤਾ ਗਿਆ, ਜਿਸ ਤੋਂ ਬਾਅਦ ਇਹ ਵਾਅਦਾ ਕੀਤਾ ਗਿਆ ਕਿ ਚੰਡੀਗੜ੍ਹ ‘ਚ ਅੱਧੇ ਮੁਲਾਜ਼ਮ ਪੰਜਾਬ ਦੇ ਹੋਣਗੇ ਪਰੰਤੂ ਬਾਅਦ ਵਿਚ ਉਹ ਵੀ ਵਾਪਿਸ ਭੇਜ ਦਿੱਤੇ ਗਏ। ਚੰਡੀਗੜ੍ਹ ‘ਚ ਕੇਂਦਰੀ ਸਰਵਿਸਜ਼ ਨਿਯਮ ਲਾਗੂ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਚੰਡੀਗੜ੍ਹ ਉੱਪਰ ਕਬਜ਼ਾ ਕਰਨਾ ਚਾਹੁੰਦੀ ਹੈ।

Leave a Reply

Your email address will not be published. Required fields are marked *