ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਸ਼ਨ ਦੀ ਡੋਰ ਸਟੈੱਪ ਡਿਲੀਵਰੀ ਸ਼ੁਰੂ ਕਰਨ ਦਾ ਐਲਾਨ ‘ਤੇ ਬੋਲੇ ਕੇਜਰੀਵਾਲ

ਨਵੀਂ ਦਿੱਲੀ, 28 ਮਾਰਚ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੇ ਪੰਜਾਬ ‘ਚ ਰਾਸ਼ਨ ਦੀ ਡੋਰ ਸਟੈੱਪ ਡਿਲੀਵਰੀ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਉੱਪਰ ਬੋਲਦਿਆ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਅੱਜ ਮੈਂ ਬਹੁਤ ਖੁਸ਼ ਹਾਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਇੰਨੇ ਸਾਲ ਬਾਅਦ ਵੀ ਰਾਸ਼ਨ ਲਈ ਲੰਬੀਆਂ ਲਾਈਨਾਂ ‘ਚ ਲੱਗਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਦਿੱਲੀ ‘ਚ ਇਹ ਸਕੀਮ ਚਾਲੂ ਕਰਨ ਲਈ ਅਸੀਂ 4 ਸਾਲਾਂ ਤੋਂ ਸੰਘਰਸ਼ ਕਰ ਰਹੇ ਹਾਂ। ਸਭ ਕੁੱਝ ਹੋ ਗਿਆ ਸੀ, ਪਰੰਤੂ ਕੇਂਦਰ ਦੀ ਭਾਜਪਾ ਸਰਕਾਰ ਨੇ ਇਸ ਵਿਚ ਅੜਿੱਕਾ ਪਾ ਦਿੱਤਾ।

Leave a Reply

Your email address will not be published. Required fields are marked *