ਚੰਡੀਗੜ੍ਹ, 28 ਮਾਰਚ – ਪੰਜਾਬ ਦੇ ਪੇਂਡੂ ਵਿਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਦੇ ਸਾਰੇ ਪਿੰਡਾਂ ਵਿਚ 26 ਜੂਨ ਨੂੰ ਗ੍ਰਾਮ ਸਭਾ ਇਜਲਾਸ ਬੁਲਾਉਣ ਦੇ ਨਿਰਦੇਸ਼ ਦਿੱਤੇ ਹਨ। ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੰਦੇ ਹੋਏ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਵੱਡਾ ਥੰਮ ਹੈ, ਇਸ ਲਈ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਾਲ ਨਾਲ ਅਧਿਕਾਰੀ ਗ੍ਰਾਮ ਸਭਾ ਇਜਲਾਸ ‘ਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ।