ਵਿਧਾਇਕ ਧਾਲੀਵਾਲ ਵਲੋਂ ਪਿੰਡਾਂ ਅੰਦਰ ਵਿਕਾਸ ਕਾਰਜਾਂ ਦਾ ਜਾਇਜ਼ਾ | ਲੋਕਾਂ ਨੂੰ ਮਹਾਂਮਾਰੀ ਦੀ ਰੋਕਥਾਮ ਲਈ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ |

ਫਗਵਾੜਾ, 15 ਮਈ
ਫਗਵਾੜਾ ਤੋਂ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਹਲਕੇ ਦੇ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਨਾਲ ਹੀ ਲੋਕਾਂ ਨੂੰ ਕੋਵਿਡ ਮਹਾਂਮਾਰੀ ਦੀ ਰੋਕਥਾਮ ਲਈ ਸਿਹਤ ਸਬੰਧੀ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ। 

ਉਨ੍ਹਾਂ ਅੱਜ ਪਿੰਡ ਸੀਕਰੀ, ਜਗਪਾਲਪੁਰ, ਬੋਹਾਨੀ, ਦੁੱਗਾਂ , ਬਬੇਲੀ ਤੇ ਰਾਵਲਪਿੰਡੀ ਵਿਖੇ ਪਿੰਡਾਂ ਅੰਦਰ ਲੋਕਾਂ  ਨੂੰ ਕਿਹਾ ਕਿ ਉਹ ਕੋਵਿਡ ਮਹਾਂਮਾਰੀ ਦੀ ਗੰਭੀਰਤਾ ਨੂੰ ਸਮਝਣ ਤੇ ਇਸ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਨਿਯਮਾਂ ਦੀ ਪਾਲਣਾ ਕਰਨ। 

ਉਨ੍ਹਾਂ ਇਸ ਮੌਕੇ ਪਿੰਡਾਂ ਅੰਦਰ  ‘ਸਮਾਰਟ ਵਿਲੇਜ਼’ ਯੋਜਨਾ ਤਹਿਤ ਜਾਰੀ ਵਿਕਾਸ ਕੰਮਾਂ ਦਾ ਵੀ ਜਾਇਜ਼ਾ ਲਿਆ ਤੇ ਕਿਹਾ ਕਿ ਭਾਵੇਂ ਕਿ ਕੋਵਿਡ ਕਾਰਨ ਪੰਜਾਬ ਸਰਕਾਰ ਨੂੰ ਵਿੱਤੀ ਤੌਰ ’ਤੇ ਵੱਡੀਆਂ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪਿੰਡਾਂ ਦੇ ਵਿਕਾਸ ਵਿਚ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਗੁਰਦਿਆਲ ਸਿੰਘ ਭੁੱਲਾਰਾਈ ਚੇਅਰਮੈਨ, ਨਰੇਸ਼ ਭਾਰਦਵਾਜ ਚੇਅਰਮੈਨ ਮਾਰਕੀਟ ਕਮੇਟੀ, ਜਗਜੀਵਨ ਲਾਲ ਵਾਇਸ ਚੇਅਰਮੈਨ, ਵਿੱਕੀ ਰਾਣੀਪੁਰ, ਜਗਜੀਤ ਸਿੰਘ ਬਿੱਟੂ, ਅਮਰੀਕ ਸਿੰਘ ਸਰਪੰਚ, ਜਸਵੰਤ ਸਿੰਘ ਨੀਟਾ, ਅਵਤਾਰ ਸਿੰਘ, ਹਰਜੀਤ ਸਿੰਘ ਲਾਡੀ ਸਰਪੰਚ, ਗੁਰਵਿੰਦਰਪਾਲ ਸਿੰਘ ਬਿੱਲਾ, ਤਰਸੇਮ ਸਿੰਘ ਨੰਬਰਦਾਰ, ਰਾਜਿੰਦਰ ਸਿੰਘ ਸਰਪੰਚ ਤੇ ਰਵੀ ਸਰਪੰਚ ਰਾਵਲਪਿੰਡੀ ਹਾਜ਼ਰ ਸਨ।

adv

Leave a Reply

Your email address will not be published. Required fields are marked *