ਚੰਡੀਗੜ੍ਹ, 29 ਮਾਰਚ – ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਨਿੱਜੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆ ਕਿਹਾ ਕਿ ਗਰਮੀਆਂ ਦਾ ਸੀਜ਼ਨ ਸ਼ੁਰੂ ਹੁੰਦਿਆ ਹੀ ਕੁੱਝ ਮੁਸ਼ਕਿਲਾਂ ਜਰੂਰ ਆਉਂਦੀਆਂ ਹਨ। ਪਰ ਪੰਜਾਬ ਵਿਚ ਬਿਜਲੀ ਸੰਕਟ ਨਹੀਂ ਆਉਣ ਦਿੱਤਾ ਜਾਵੇਗਾ। ਕੋਲੇ ਦੀ ਕਮੀ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਲੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਲਈ ਅਧਿਕਾਰੀਆਂ ਨੂੰ ਝਾਰਖੰਡ ਭੇਜ ਦਿੱਤਾ ਗਿਆ ਹੈ।ਕੇਂਦਰ ਸਰਕਾਰ ਵੱਲੋਂ ਪ੍ਰੀਪੇਡ ਮੀਟਰ ਲਗਾਉਣ ਦੇ ਜਾਰੀ ਕੀਤੇ ਹੁਕਮਾਂ ਬਾਰੇ ਉਨ੍ਹਾਂ ਕਿਹਾ ਇਸ ਬਾਰੇ ਅਜੇ ਨਹੀਂ ਸੋਚਿਆ ਜਾ ਰਿਹਾ ਹੈ। ਹਾਂ ਪੰਜਾਬ ‘ਚ ਸਮਾਰਟ ਬਿਜਲੀ ਮੀਟਰ ਲਗਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 300 ਯੂਨਿਟ ਬਿਜਲੀ ਮੁਫਤ ਦੇਣ ਦਾ ਵਾਅਦਾ ਵੀ ਜਲਦ ਪੂਰਾ ਕੀਤਾ ਜਾਵੇਗਾ।