ਖਾਲਿਸਤਾਨ ਦੇ ਸਟਿੱਕਰ ਲਗਾਉਣ ਦੇ ਮਾਮਲੇ ‘ਚ ਸਖਤ ਕਦਮ ਉਠਾਉਣ ਮੁੱਖ ਮੰਤਰੀ ਭਗਵੰਤ ਮਾਨ – ਸੁਖਜਿੰਦਰ ਰੰਧਾਵਾ

ਚੰਡੀਗੜ੍ਹ, 29 ਮਾਰਚ – ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਖਾਲਿਸਤਾਨ ਦੇ ਸਟਿੱਕਰ ਲਗਾਉਣ ਦੇ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਾਸੋ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਖਾਲਿਸਤਾਨ ਦੇ ਸਟਿੱਕਰ ਲਗਾਉਣਾ ਅਤੇ ਗਲਤ ਬਿਆਨਬਾਜ਼ੀ ਰਾਹੀ ਪੰਜਾਬ ਅਤੇ ਗੁਆਂਢੀ ਸੂਬਿਆਂ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਚਿੰਤਾ ਦਾ ਵਿਸ਼ਾ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਅਪੀਲ ਹੈ ਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਖਤ ਤੋਂ ਸਖਤ ਕਦਮ ਉਠਾਏ ਜਾਣ।

Leave a Reply

Your email address will not be published. Required fields are marked *