ਨਵੀਂ ਦਿੱਲੀ, 30 ਮਾਰਚ – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉੱਪਰ ਹਮਲਾ ਹੋਇਆ ਹੈ।ਇਸ ਦੀ ਜਾਣਕਾਰੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੰਦਿਆ ਟਵੀਟ ਕਰ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਦੇ ਘਰ ਉੱਪਰ ਸਮਾਜ ਵਿਰੋਧੀ ਅਨਸਰਾਂ ਵੱਲੋਂ ਹਮਲਾ ਕਰ ਸੀ.ਸੀ.ਟੀ.ਵੀ ਕੈਮਰੇ ਅਤੇ ਸਿਕਿਓਰਿਟੀ ਬੈਰੀਅਰ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਗੁੰਡੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਦੇ ਘਰ ਦੀ ਭੰਨਤੋੜ ਕਰਦੇ ਹਨ ਤੇ ਭਾਜਪਾ ਦੀ ਪੁਲਿਸ ਉਨ੍ਹਾਂ ਨੂੰ ਰੋਕਣ ਦੀ ਬਜਾਇ ਉਨ੍ਹਾਂ ਨੂੰ ਦਰਵਾਜ਼ੇ ਤੱਕ ਲੈ ਕੇ ਆਈ ਹੈ।