ਚੰਡੀਗੜ੍ਹ, 30 ਮਾਰਚ – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉੱਪਰ ਹੋਏ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਮ ਆਦਮੀ ਪਾਰਟੀ ਹੱਥੋਂ ਕਰਾਰੀ ਹਾਰ ਮਿਲਣ ਕਾਰਨ ਭਾਜਪਾ ਦੀ ਬੌਖਲਾਹਟ ਸਾਫ ਦਿਖ ਰਹੀ ਹੈ। ਪੁਲਿਸ ਦੀ ਮੌਜ਼ੂਦਗੀ ਵਿਚ ਅਰਵਿੰਦ ਕੇਜਰੀਵਾਲ ਜੀ ਦੇ ਘਰ ਉੱਪਰ ਹਮਲਾ ਇੱਕ ਕਾਇਰਤਾ ਵਾਲੀ ਹਰਕਤ ਹੈ। ਹੁਣ ਇਹ ਸਾਫ ਹੋ ਚੁੱਕਾ ਹੈ ਕਿ ਭਾਜਪਾ ਨੂੰ ਸਿਰਫ ‘ਆਪ’ ਤੇ ਕੇਜਰੀਵਾਲ ਤੋਂ ਡਰ ਲੱਗਦਾ ਹੈ।