ਚੰਡੀਗੜ੍ਹ, 30 ਮਾਰਚ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਨੂੰ ਲੈ ਕੇ 2 ਵੱਡੇ ਫੈਸਲੇ ਲਏ ਹਨ। ਉਨ੍ਹਾਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਮੁੱਖ ਮੰਤਰੀ ਦੇ ਐਲਾਨ ਮੁਤਾਬਿਕ ਫੀਸਾਂ ਵਧਾਉਣ ਦੇ ਨਾਲ ਨਾਲ ਇਸ ਸੈਸ਼ਨ ਵਿਚ ਹੋਣ ਵਾਲੇ ਦਾਖਲਿਆਂ ਦੀ ਫੀਸ ਵਿਚ ਵੀ ਪ੍ਰਾਈਵੇਟ ਸਕੂਲਾਂ ਵੱਲੋਂ ਵਾਧਾ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੋਈ ਵੀ ਸਕੂਲ ਬੱਚਿਆ ਦੇ ਮਾਤਾ ਪਿਤਾ ਨੂੰ ਕਿਸੇ ਖਾਸ ਦੁਕਾਨ ਤੋਂ ਕਿਤਾਬਾਂ ਜਾਂ ਵਰਦੀਆਂ ਖਰੀਦਣ ਲਈ ਨਹੀਂ ਕਹੇਗਾ।