ਨਵੀਂ ਦਿੱਲੀ, 31 ਮਾਰਚ – ਭਾਰਤ ‘ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਲਗਾਤਾਰ ਜਾਰੀ ਹੈ ਤੇ ਤੇਲ ਕੰਪਨੀਆਂ ਨੇ 10 ਦਿਨਾਂ ‘ਚ 9ਵੀਂ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ। ਅੱਜ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ 80-80 ਪੈਸੇ ਪ੍ਰਤੀ ਲੀਟਰ ਵਾਧਾ ਹੋਇਆ ਹੈ।ਇਸ ਦੇ ਨਾਲ ਹੀ ਦਿੱਲੀ ‘ਚ ਪੈਟਰੋਲ 101.81 ਰੁਪਏ ਅਤੇ ਡੀਜ਼ਲ 93.07 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਜਦਕਿ ਮੁੰਬਈ ‘ਚ ਪੈਟਰੋਲ 117.71 ਰੁਪਏ ਅਤੇ ਡੀਜ਼ਲ 100.94 ਰੁਪਏ, ਕੋਲਕਾਤਾ ‘ਚ ਪੈਟਰੋਲ 111.35 ਰੁਪਏ, ਡੀਜ਼ਲ 96.22 ਰੁਪਏ ਅਤੇ ਚੇਨਈ ‘ਚ ਪੈਟਰੋਲ 107.45 ਅਤੇ ਡੀਜ਼ਲ 97.52 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।10 ਦਿਨਾਂ ‘ਚ ਤੇਲ ਹਰ ਲੀਟਰ ‘ਤੇ 6.40 ਰੁਪਏ ਮਹਿੰਗਾ ਹੋ ਚੁੱਕਾ ਹੈ।