ਮਹਿੰਗਾਈ ਦਾ ਇੱਕ ਹੋਰ ਝਟਕਾ, ਹੁਣ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ

ਨਵੀਂ ਦਿੱਲੀ, 1 ਅਪ੍ਰੈਲ – ਅੱਤ ਦੀ ਮਹਿੰਗਾਈ ਨਾਲ ਜੂਝ ਰਹੇ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। 19 ਕਿੱਲੋ ਦਾ ਕਮਰਸ਼ੀਅਲ ਗੈਸ ਸਿਲੰਡਰ 250 ਰੁਪਏ ਮਹਿੰਗਾ ਕਰ ਦਿੱਤਾ ਗਿਆ ਹੈ।ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਅੱਜ ਤੋਂ ਦਿੱਲੀ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 2253 ਰੁਪਏ ਹੋਵੇਗੀ, ਜਦਕਿ ਮੁੰਬਈ ‘ਚ 2205, ਕੋਲਕਾਤਾ ‘ਚ 2351 ਅਤੇ ਚੇਨਈ ‘ਚ ਇਸ ਦੀ ਕੀਮਤ 2406 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ 22 ਮਾਰਚ ਨੂੰ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ 50 ਰੁਪਏ ਵਾਧਾ ਹੋਇਆ ਸੀ।

Leave a Reply

Your email address will not be published. Required fields are marked *