ਚੰਡੀਗੜ੍ਹ, 1 ਅਪ੍ਰੈਲ – ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਹੁਣ ਆਪਣੀਆਂ ਪ੍ਰਾਈਵੇਟ ਗੱਡੀਆਂ ‘ਤੇ ਹੂਟਰ ਨਹੀ ਲਗਾਓਣਗੇ। ਇਸ ਨੂੰ ਲੈ ਕੇ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਟ੍ਰੈਫਿਕ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਅਕਸਰ ਦੇਖਣ ਵਿਚ ਆਇਆ ਹੈ ਕਿ ਪੁਲਿਸ ਅਧਿਕਾਰੀ/ਕਰਮਚਾਰੀ ਜਾਂ ਉਨ੍ਹਾਂ ਦੇ ਬੱਚੇ ਆਪਣੀਆਂ ਪ੍ਰਾਈਵੇਟ ਗੱਡੀਆਂ ‘ਤੇ ਸਾਇਰਨ/ਹੂਟਰ ਲਗਾ ਲੈਂਦੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਕੋਈ ਵੀ ਪੁਲਿਸ ਅਧਿਕਾਰੀ/ਕਰਮਚਾਰੀ ਜਾਂ ਉਨ੍ਹਾਂ ਦੇ ਬੱਚੇ ਆਪਣੀਆਂ ਪ੍ਰਾਈਵੇਟ ਗੱਡੀਆਂ ‘ਤੇ ਸਾਇਰਨ/ਹੂਟਰ ਨਾ ਲਗਾਉਣ। ਇਸ ਦੇ ਬਾਵਜੂਦ ਜੇ ਕਿਸੇ ਵੀ ਅਧਿਕਾਰੀ/ਕਰਮਚਾਰੀ ਖਿਲਾਫ ਸ਼ਿਕਾਇਤ ਆਈ ਤਾਂ ਕਾਰਵਾਈ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ।