ਚੰਡੀਗੜ੍ਹ, 1 ਅਪ੍ਰੈਲ – ਚੰਡੀਗੜ੍ਹ ‘ਚ ਕੇਂਦਰ ਸੇਵਾ ਨਿਯਮ ਲਾਗੂ ਕਰਨ ਦੇ ਫੈਸਲੇ ਖਿਲਾਫ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ। ਇਜਲਾਸ ਦੌਰਾਨ ਕੇਂਦਰ ਦੇ ਫੈਸਲੇ ਦੀ ਨਿਖੇਧੀ ਕਰਦਿਆ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮਤਾ ਪਾਸ ਕੀਤਾ ਗਿਆ। ਕਾਂਗਰਸ ਅਤੇ ਅਕਾਲੀ ਦਲ ਨੇ ਮਤੇ ਦਾ ਸਮਰਥਨ ਕੀਤਾ ਜਦਕਿ ਭਾਜਪਾ ਨੇ ਵਿਰੋਧ ਵਿਚ ਸਦਨ ‘ਚੋਂ ਵਾਕਆਊਟ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਪੰਜਾਬ ਲਈ ਇੱਕਜੁੱਟਤਾ ਦਿਖਾਉਣੀ ਹੋਵੇਗੀ ਤੇ ਪ੍ਰਧਾਨ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਾਂਗੇ। ਕੇਂਦਰ ਸਰਕਾਰ ਪੰਜਾਬ ਦੇ ਹੱਕ ਖੋਹ ਰਹੀ ਹੈ ਤੇ ਇਸ ਦੇ ਖਿਲਾਫ ਦਿੱਲੀ ਜਾਂ ਦਿੱਲੀ ਤੋਂ ਬਾਹਰ ਲੜਾਈ ਲੜਾਂਗੇ।