ਚੰਡੀਗੜ੍ਹ, 1 ਅਪ੍ਰੈਲ – ਚੰਡੀਗੜ੍ਹ ‘ਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਖਿਲਾਫ ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਗਿਆ। ਕਾਂਗਰਸ ਨੇ ਵੀ ਇਸ ਮਤੇ ਦਾ ਸਮਰਥਨ ਕੀਤਾ। ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਚੰਡੀਗੜ੍ਹ ‘ਚ ਕੇਂਦਰੀ ਸੇਵਾ ਨਿਯਮ ਲਾਗੂ ਕਰਨਾ ਵੱਡੀ ਸਾਜ਼ਿਸ਼ ਹੈ ਤੇ ਉਨ੍ਹਾਂ ਇਸ ਨੂੰ ਲੈ ਕੇ ਆਲ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ।