ਛੱਪੜ ‘ਚੋਂ ਤੈਰਦੀ ਹੋਈ ਮਿਲੀ ਔਰਤ ਦੀ ਲਾਸ਼

ਫਿਲੌਰ, 2 ਅਪ੍ਰੈਲ (ਐਮ.ਐੱਸ.ਰਾਜਾ) ਤਹਿਸੀਲ ਫਿਲੌਰ ਅਧੀਨ ਆਉਦੇ ਪਿੰਡ ਵਿਰਕਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਵੇਰੇ ਸਮੇਂ ਹੀ ਪਿੰਡ ਵਾਸੀਆਂ ਨੇ ਛੱਪੜ ਵਿੱਚੋਂ ਇੱਕ ਤੈਰਦੀ ਹੋਈ ਲਾਸ਼ ਦੇਖੀ। ਇਹ ਲਾਸ਼ ਇੱਕ ਮਹਿਲਾ ਦੀ ਸੀ ਜਿਸ ਦੀ ਅਜੇ ਤੱਕ ਪਹਿਚਾਣ ਨਹੀ ਹੋ ਸਕੀ। ਇਸ ਸਬੰਧੀ ਪਿੰਡ ਦੇ ਹੀ ਇੱਕ ਵਿਅਕਤੀ ਨੇ ਦੱਸਿਆ ਕਿ ਛਪੱੜ ਨਜਦੀਕ ਖੇਡ ਰਹੇ ਬੱਚਿਆ ਨੇ ਦੱਸਿਆ ਕਿ ਛੱਪੜ ਵਿੱਚ ਇੱਕ ਲਾਸ਼ ਤੈਰ ਰਹੀ ਹੈ। ਜਿਸ ਤੋਂ ਬਾਅਦ ਜਦੋਂ ਉਨਾਂ ਨੇ ਛੱਪੜ ਨਜ਼ਦੀਕ ਆ ਕੇ ਦੇਖਿਆ ਤਾਂ ਇਹ ਲਾਸ਼ ਇੱਕ ਮਹਿਲਾ ਸੀ, ਜਿਸ ਦੀ ਪਹਿਚਾਣ ਨਹੀ ਹੋ ਸਕੀ ਹੈ।ਇਹ ਲਾਸ਼ ਤਕਰੀਬਨ ਇੱਕ ਹਫਤਾ ਪੁਰਾਣੀ ਲੱਗ ਰਹੀ ਸੀ। ਜਿਸ ਤੋਂ ਬਾਅਦ ਉਨਾਂ ਤਰੁੰਤ ਹੀ ਸੰਬਧਿਤ ਥਾਣੇ ਦੀ ਪੁਲਿਸ ਨੂੰ ਇਤਲਾਹ ਦਿੱਤੀ।ਓਧਰ ਲਾਸ਼ ਮਿਲਣ ਦੀ ਸੂਚਨਾ ਮਿਲਦੇ ਸਾਰ ਹੀ ਡੀ.ਐੱਸ.ਪੀ ਫਿਲੋਰ ਹਰਲੀਨ ਸਿੰਘ, ਥਾਣਾ ਗੁਰਾਇਆਂ ਦੇ ਐੱਸ.ਐੱਚ.ਓ ਮਨਜੀਤ ਸਿੰਘ ਪੁਲਿਸ ਪਾਰਟੀ ਨਾਲ ਮੋਕੇ ‘ਤੇ ਪਹੁੰਚੇ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਾਸ਼ ਨੂੰ ਛੱਪੜ ਵਿੱਚੋਂ ਬਾਹਰ ਕੱਢਿਆ। ਥਾਣਾ ਗੁਰਾਇਆ ਦੇ ਐੱਸ.ਐੱਚ.ਓ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦੀ ਉਮਰ 50 ਤੋਂ 60 ਸਾਲ ਦੇ ਕਰੀਬ ਲੱਗਦੀ ਹੈ ਤੇ ਦੇਖਣ ਵਿੱਚ ਇਹ ਮਹਿਲਾ ਪ੍ਰਵਾਸੀ ਜਾਪ ਰਹੀ ਹੈ। ਫਿਲਹਾਲ ਮ੍ਰਿਤਕ ਮਹਿਲਾ ਦੀ ਪਹਿਚਾਣ ਨਹੀ ਹੋ ਸਕੀ ਹੈ। ਉਨਾਂ ਕਿਹਾ ਕਿ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਭੇਜ ਦਿੱਤਾ ਹੈ ਅਤੇ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾ ਦਾ ਪਤਾ ਲੱਗ ਸਕੇਗਾ। ਉਨਾਂ ਕਿਹਾ ਕਿ ਅਗਰ ਕਿਸੇ ਨੂੰ ਇਸ ਲਾਸ਼ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਥਾਣਾ ਗੁਰਾਇਆ ਵਿਖੇ ਆ ਕੇ ਉਨਾਂ ਨਾਲ ਸੰਪਰਕ ਕਰ ਸਕਦਾ ਹੈ।

Leave a Reply

Your email address will not be published. Required fields are marked *