ਚੰਡੀਗੜ੍ਹ, 2 ਅਪ੍ਰੈਲ – ਲਾਪਤਾ ਹੋਏ 328 ਸਰੂਪਾਂ ਦੇ ਮਾਮਲੇ ‘ਚ ਹਾਈਕੋਰਟ ਨੇ ਬਰਖਾਸਤ ਕੀਤੇ ਗਏ 3 ਮੁਲਾਜ਼ਮਾਂ ਨੂੰ ਰਾਹਤ ਦਿੱਤੀ ਹੈ।328 ਸਰੂਪ ਲਾਪਤਾ ਹੋਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਪਰ ਸਵਾਲ ਉੱਠੇ ਸਨ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਗੁਰਬਚਨ ਸਿੰਘ, ਦਲਬੀਰ ਸਿੰਘ ਬਾਜ ਸਮੇਤ 3 ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਕਮੇਟੀ ਨੁੰ ਬਰਖਾਸਤ ਕੀਤੇ ਗਏ ਤਿੰਨੋਂ ਮੁਲਾਜ਼ਮਾਂ ਨੂੰ ਵਾਪਿਸ ਨੌਕਰੀ ‘ਤੇ ਰੱਖਣ ਦੇ ਆਦੇਸ਼ ਦਿੱਤੇ ਹਨ।