ਅਹਿਮਦਾਬਾਦ, 2 ਅਪ੍ਰੈਲ – ਪੰਜਾਬ ਤੋਂ ਬਾਅਦ ‘ਆਪ’ ਦੇ ਮਿਸ਼ਨ ਗੁਜਰਾਤ ਤਹਿਤ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮਦਾਬਾਦ ਵਿਖੇ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਮੈਨੂੰ ਰਾਜਨੀਤੀ ਕਰਨੀ ਨਹੀਂ ਆਉਂਦੀ, ਭ੍ਰਿਸ਼ਟਾਚਾਰ ਖਤਮ ਕਰਨਾ ਆਉਂਦਾ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ 10 ਦਿਨਾਂ ‘ਚ ਭ੍ਰਿਸ਼ਟਾਚਾਰ ਖਤਮ ਕੀਤਾ ਹੈ। ਗੁਜਰਾਤ ਦੇ ਲੋਕ ਵੀ ਇੱਕ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ।