ਕੋਲੰਬੋ, 3 ਅਪ੍ਰੈਲ – ਸ੍ਰੀਲੰਕਾ ‘ਚ ਕਰਫਿਊ ਲਗਾਉਣ ਤੋਂ ਬਾਅਦ ਸਰਕਾਰ ਨੇ ਹੁਣ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਉੱਪਰ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਵੱਲੋਂ ਇਹ ਕਦਮ ਦੇਸ਼ ਭਰ ਵਿਚ ਹੋਣ ਜਾ ਰਹੇ ਪ੍ਰਦਰਸ਼ਨਾਂ ਨੂੰ ਰੋਕਣ ਲਈ ਉਠਾਇਆ ਹੈ। ਦੱਸ ਦਈਏ ਕਿ ਸ੍ਰੀਲੰਕਾ ਸਰਕਾਰ ਨੇ ਦੇਸ਼ ਦੇ ਇਤਿਹਾਸ ਦੇ ਸਭ ਤੋਂ ਵੱਡੇ ਆਰਥਿਕ ਸੰਕਟ ਨੂੰ ਲੈ ਅੱਜ ਪ੍ਰਸਤਾਵਿਤ ਰਾਸ਼ਟਰ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਇੱਕ ਦਿਨ ਪਹਿਲਾਂ ਹੀ ਪੂਰੇ ਦੇਸ਼ ਵਿਚ 36 ਘੰਟੇ ਦਾ ਕਰਫਿਊ ਲਗਾ ਦਿੱਤਾ ਸੀ।