ਚੰਡੀਗੜ੍ਹ, 3 ਅਪ੍ਰੈਲ – ਪੰਜਾਬ ਵਿਧਾਨ ਸਭਾ ਸਭਾ ਵੱਲੋਂ ਚੰਡੀਗੜ੍ਹ ਨੂੰ ਲੈ ਕੇ ਪ੍ਰਸਤਾਵ ਪਾਸ ਕੀਤੇ ਜਾਣ ਤੋਂ ਬਾਅਦ ਹੁਣ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 5 ਅਪ੍ਰੈਲ ਨੂੰ ਹੋਵੇਗਾ। ਇਹ ਫੈਸਲਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਗ੍ਰਹਿ ਵਿਖੇ ਹੋਈ ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਇਜਲਾਸ ਦੌਰਾਨ ਚੰਡੀਗੜ੍ਹ ਉੱਪਰ ਅਧਿਕਾਰ ਅਤੇ ਐੱਸ.ਵਾਈ.ਐਲ ਜਿਹੇ ਮੁੱਦੇ ‘ਤੇ ਪ੍ਰਸਤਾਵ ਲਿਆਂਦਾ ਜਾਵੇਗਾ।