ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਉੱਪਰ ਉਠਾਏ ਸਵਾਲ

ਚੰਡੀਗੜ੍ਹ, 3 ਅਪ੍ਰੈਲ – ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਉੱਪਰ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੋਗਾ ‘ਚ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ ਜਦਕਿ ਮੁੱਖ ਮੰਤਰੀ ਭਗਵੰਤ ਮਾਨ ਚੋਣਾਂ ਨੂੰ ਲੈ ਕੇ ਗੁਜਰਾਤ ਵਿਚ ਰੁੱਝੇ ਹੋਏ ਹਨ।

Leave a Reply

Your email address will not be published. Required fields are marked *