ਗੁਰਾਇਆ 15 ਮਈ (ਮੁਨੀਸ਼)- ਇਲਾਕੇ ਵਿੱਚ ਮੋਟਰਸਾਈਕਲ ਲੁਟੇਰਾ ਗਰੋਹ ਪੂਰੀ ਤਰ੍ਹਾਂ ਨਾਲ ਸਰਗਰਮ ਹੈ ਦਿਨ ਦਿਹਾੜੇ ਹੀ ਜਿਨ੍ਹਾਂ ਵੱਲੋਂ ਲਗਾਤਾਰ ਪੰਜਵੀਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮੋਟਰਸਾਈਕਲ ਤੇ ਬੋਪਾਰਾਏ ਤੋਂ ਪਿੰਡ ਢੀਂਡਸਾ ਨੂੰ ਜਾ ਰਹੇ ਪਤੀ ਪਤਨੀ ਨਾਲ ਉਨ੍ਹਾਂ ਦੀ ਢਾਈ ਸਾਲਾ ਪੋਤੀ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਹੈ!ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਦਿਆਲ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਪਿੰਡ ਬੋਪਾਰਾਏ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਮਰਜੀਤ ਕੌਰ ਅਤੇ ਢਾਈ ਸਾਲਾ ਪੋਤੀ ਦੇ ਨਾਲ ਆਪਣੇ ਰਿਸ਼ਤੇਦਾਰਾਂ ਦੇ ਪਿੰਡ ਢੀਂਡਸਾ ਆਪਣੇ ਪਲਸਰ ਮੋਟਰਸਾਈਕਲ ਤੇ ਜਾ ਰਹੇ ਸਨ। ਜਦ ਉਹ ਢੀਂਡਸਾ ਪਿੰਡ ਤੋਂ ਥੋੜ੍ਹਾ ਪਿੱਛੇ ਟਾਵਰ ਕੋਲ ਪਹੁੰਚੇ ਤਾਂ ਪਲੈਟੀਨਾ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਜਿਨ੍ਹਾਂ ਨੇ ਉਨ੍ਹਾਂ ਪਾਸੋਂ ਲੁੱਟ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਲੁਟੇਰਿਆਂ ਦਾ ਮੁਕਾਬਲਾ ਕੀਤਾ ਗਿਆ ਅਤੇ ਆਪਸ ਵਿੱਚ ਹੱਥੋਪਾਈ ਹੋਈ ਲੁਟੇਰਿਆਂ ਨੇ ਦਾਤਰ ਨਾਲ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ ਜਿਸ ਨਾਲ ਉਨ੍ਹਾਂ ਦੇ ਸੱਟਾਂ ਲੱਗੀਆਂ ਹਨ ਲੁਟੇਰਿਆਂ ਨੇ ਉਨ੍ਹਾਂ ਦੀ ਜੇਬ ਵਿੱਚ ਪਏ ਸੋਲ਼ਾਂ ਹਜ਼ਾਰ ਰੁਪਏ ਨਕਦੀ ਅਤੇ ਉਨ੍ਹਾਂ ਦੀ ਪਤਨੀ ਦੇ ਕੰਨਾਂ ਵਿੱਚ ਪਾਈਆਂ ਹੋਈਆਂ ਸੋਨੇ ਦੀਆਂ ਵਾਲੀਆਂ ਖਿੱਚ ਲਈਆਂ ਜਿਸ ਨਾਲ ਉਨ੍ਹਾਂ ਦੀ ਪਤਨੀ ਦੇ ਕੰਨਾਂ ਵਿੱਚ ਸੱਟ ਆਈ ਹੈ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮੋਟਰਸਾਈਕਲ ਤੇ ਲੁਟੇਰਿਆਂ ਦਾ ਪਿੱਛਾ ਵੀ ਕੀਤਾ ਜੋ ਰੁੜਕਾ ਕਲਾਂ ਵੱਲ ਫਰਾਰ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਥਾਣੇ ਵਿਚ ਜਾ ਕੇ ਗੁਰਾਇਆ ਪੁਲਸ ਨੂੰ ਦਿੱਤੀ ਅਤੇ ਮੌਕੇ ਤੇ ਐੱਸ ਐੱਚ ਓ ਗੁਰਾਇਆ ਹਰਦੇਵਪ੍ਰੀਤ ਸਿੰਘ ਪੁਲੀਸ ਪਾਰਟੀ ਸਮੇਤ ਪਹੁੰਚੇ ਜਿਨ੍ਹਾਂ ਨੇ ਵੱਖ ਵੱਖ ਪਿੰਡਾਂ ਵਿੱਚ ਸੀਸੀਟੀਵੀ ਕੈਮਰੇ ਚੈੱਕ ਕੀਤੇ ਸੀਸੀਟੀਵੀ ਫੁਟੇਜ ਚ ਲੁਟੇਰਿਆਂ ਦੀ ਤਸਵੀਰ ਸਾਹਮਣੇ ਆਈ ਹੈ ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਬੰਨ੍ਹੇ ਹੋਏ ਹਨ ਪੁਲਸ ਵੱਲੋਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪਲੈਟੀਨਾ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਲਗਾਤਾਰ ਇਲਾਕੇ ਵਿਚ ਇਹ ਪੰਜਵੀਂ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਗਿਆ ਹੈ ਪਰ ਗੋਰਾਇਆ ਪੁਲਸ ਅਜੇ ਤਕ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰਨ ਵਿਚ ਅਸਫਲ ਸਾਬਤ ਹੋ ਰਿਹਾ ਜਿਸ ਦਾ ਨਤੀਜਾ ਆਮ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਹੋ ਕੇ ਭੁਗਤਣਾ ਪੈ ਰਿਹਾ ਹੈ।