ਗੁਰਦਾਸਪੁਰ, 4 ਅਪ੍ਰੈਲ – ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ‘ਚ ਪੈਂਦੇ ਥਾਣਾ ਭੈਣੀ ਮੀਆਂ ਖਾਨ ਅਧੀਨ ਆਉਂਦੇ ਪਿੰਡ ਫੁਲੜਾ ਵਿਖੇ ਜ਼ਮੀਨੀ ਵਿਵਾਦ ਨੇ ਖੂਨੀ ਰੂਪ ਧਾਰਨ ਕਰ ਲਿਆ। ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਧਿਰ ਨੇ ਦੂਸਰੀ ਧਿਰ ਉੱਪਰ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।