ਨਵੀਂ ਦਿੱਲੀ, 4 ਅਪ੍ਰੈਲ – ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਝਟਕਾ ਦਿੱਤਾ ਹੈ। ਬਿਕਰਮ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵੱਲੋਂ ਟਾਲ ਦਿੱਤੀ ਗਈ ਹੈ ਤੇ ਹੁਣ ਮਾਮਲੇ ਦੀ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ। ਦੱਸ ਦਈਏ ਕਿ ਡਰੱਗਜ਼ ਮਾਮਲੇ ਵਿਚ ਬਿਕਰਮ ਮਜੀਠੀਆ ਇਸ ਸਮੇਂ ਪਟਿਆਲਾ ਦੀ ਜੇਲ੍ਹ ਵਿਚ ਬੰਦ ਹਨ।