ਚੰਡੀਗੜ੍ਹ, 4 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਿਲ੍ਹਆਂ ਦੇ ਡਿਪਟੀ ਕਮਿਸ਼ਰਾਂ ਨੂੰ ਪਿੰਡਾਂ ‘ਚ ਜਨਤਕ ਮੀਟਿੰਗਾਂ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਹੋ ਸਕੇ । ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਕਣਕ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਸਾਂਝ ਕੇਂਦਰਾਂ ਦੀ ਅਚਨਚੇਤ ਚੈਕਿੰਗ ਕਰਨ ਅਤੇ ਮੁੜ ਵਸੇਬਾ ਕੇਂਦਰਾਂ ਨੂੰ ਇੱਕ ਮਹੀਨੇ ਵਿਚ ਅਪਗ੍ਰੇਡ ਕਰਨ ਦਾ ਕਹਿੰਦੇ ਹੋਏ ਵਧੀਆ ਕਾਰਗੁਜ਼ਾਰੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਫਸਰਾਂ ਲਈ ਬਿਹਤਰੀਨ ਕਾਰਗੁਜ਼ਾਰੀ ਐਵਾਰਡ ਦਾ ਐਲਾਨ ਵੀ ਕੀਤਾ।ਡਿਪਟੀ ਕਮਿਸ਼ਨਰਾਂ ਨੂੰ ਸੂਬਾ ਪ੍ਰਸ਼ਾਸਨ ਦੀਆਂ ਅੱਖਾਂ ਤੇ ਕੰਨ੍ਹ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦਾ ਸਰਕਾਰ ਦੀ ਬਜਾਇ ਡਿਪਟੀ ਕਮਿਸ਼ਨਰਾਂ ਨਾਲ ਸਿੱਧਾ ਸੰਪਰਕ ਹੈ ਜੋ ਕਿ ਉਨ੍ਹਾਂ ਵਿਚ ਅਥਾਹ ਵਿਸ਼ਵਾਸ਼ ਰੱਖਦੇ ਹਨ।