ਚੰਡੀਗੜ੍ਹ, 5 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆ ਦਾ ਕਾਰੋਬਾਰ ਰੋਕਣ ਅਤੇ ਗੈਂਗਸਟਰਾਂ ਖਿਲਾਫ ਸਖਤ ਰਣਨੀਤੀ ਬਣਾਉਣ ਦਾ ਫੈਸਲਾ ਲਿਆ ਹੈ। ਗੈਂਗਸਟਰਾਂ ਖਿਲਾਫ ਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਗਠਨ ਕਰਨ ਦਾ ਐਲਾਨ ਕੀਤਾ ਹੈ। ਏ.ਡੀ.ਜੀ.ਪੀ ਰੈਂਕ ਦਾ ਅਧਿਕਾਰੀ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਅਗਵਾਈ ਕਰੇਗਾ। ਦੱਸ ਦਈਏ ਕਿ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।