ਚੰਡੀਗੜ੍ਹ, 5 ਅਪ੍ਰੈਲ – ਚੰਡੀਗੜ੍ਹ ਦੇ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਅੱਜ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੱਲ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਵੱਲੋਂ ਪਾਸ ਕੀਤੇ ਮਤੇ ਉੱਪਰ ਚਿੰਤਾ ਦਾ ਪ੍ਰਗਟਾਵਾ ਕਰਦਿਆ ਐੱਸ.ਵਾਈ.ਐਲ ਲਈ ਮਤਾ ਪੇਸ਼ ਕੀਤਾ ਹੈ ਅਤੇ ਪੰਜਾਬ ਤੋਂ ਆਪਣੇ ਹੱਕ ਦਾ ਪਾਣੀ ਮੰਗਿਆ ਹੈ। ਇਸ ਦੇ ਨਾਲ ਹੀ ਮਤੇ ਵਿਚ ਪੰਜਾਬ ਤੋਂ ਹਿੰਦੀ ਬੋਲਦੇ ਇਲਾਕੇ ਵੀ ਮੰਗੇ ਗਏ ਹਨ ਜਦਕਿ ਬੀ.ਬੀ.ਐਮ.ਬੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਫੈਸਲੇ ‘ਤੇ ਇਤਰਾਜ ਜਤਾਉਂਦੇ ਹੋਏ ਕੇਂਦਰ ਨੂੰ ਢੁੱਕਵਾਂ ਹੱਲ ਕੱਢਣ ਦੀ ਮਨੋਹਰ ਲਾਲ ਖੱਟਰ ਨੇ ਅਪੀਲ ਕੀਤੀ ਹੈ।