ਫਿਲੌਰ, 7 ਅਪ੍ਰੈਲ (ਪ੍ਰਦੀਪ ਰਾਜਾ) – ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰਾਈਵੇਟ ਨਿਊਜ਼ ਚੈਨਲ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਲੈ ਕੇ ਦਲਿਤ ਭਾਈਚਾਰੇ ਪ੍ਰਤੀ ਕੀਤੀ ਗਈ ਅਪਮਾਨਜਨਕ ਟਿੱਪਣੀ ਤੋਂ ਬਾਅਦ ਦਲਿਤ ਭਾਈਚਾਰੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਦਲਿਤ ਭਾਈਚਾਰੇ ਵੱਲੋਂ ਫਿਲੌਰ ਬੰਦ ਦੀ ਦਿੱਤੀ ਗਈ ਕਾਲ ‘ਤੇ ਅੱਜ ਫਿਲੌਰ ਮੁਕੰਮਲ ਤੌਰ ‘ਤੇ ਬੰਦ ਹੈ। ਸ਼ਹਿਰ ਦੇ ਬਾਜ਼ਾਰ ਸਵੇਰੇ 8 ਵਜ਼ੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਪਏ ਹਨ।ਗੁਰੂ ਰਵਿਦਾਸ ਪ੍ਰਬੰਧਕ ਕਮੇਟੀਆਂ ਵਲੋਂ ਫਿਲੌਰ ਦੇ ਅੰਬੇਡਕਰ ਚੌਂਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸੁਨੀਲ ਜਾਖੜ ‘ਤੇ ਐਸ. ਸੀ/ਐਸ.ਟੀ ਐਕਟ ਦਾ ਪਰਚਾ ਦਰਜ ਕੀਤਾ ਜਾਵੇ ਜੇ ਪਰਚਾ ਦਰਜ ਨਾ ਕੀਤਾ ਗਿਆ ਤਾ ਪੂਰੇ ਪੰਜਾਬ ਵਿੱਚ ਸੰਘਰਸ਼ ਕੀਤਾ ਜਾਵੇਗਾ।