ਪ੍ਰਦਰਸ਼ਨ ਦੌਰਾਨ ਆਹਮੋ ਸਾਹਮਣੇ ਹੋਏ ਨਵਜੋਤ ਸਿੱਧੂ ਅਤੇ ਬਰਿੰਦਰ ਢਿੱਲੋਂ

ਚੰਡੀਗੜ੍ਹ, 8 ਅਪ੍ਰੈਲ – ਪੈਟਰੋਲ-ਡੀਜ਼ਲ ਦੀਆਂ ਵੱਧ ਰਹਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵੱਲੋਂ ਦੇਸ਼ ਭਰ ‘ਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਚੰਡੀਗੜ੍ਹ ਵਿਖੇ ਵੀ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦਾ ਆਪਸੀ ਕਲੇਸ਼ ਉਸ ਸਮੇਂ ਸਾਹਮਣੇ ਆ ਗਿਆ ਜਦੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਆਪਸ ਵਿਚ ਹੀ ਉਲਝ ਪਏ। ਦਰਅਸਲ ਸਿੱਧੂ ਨੇ ਕਿਹਾ ਸੀ ਕਿ ਮੈਂ ਇਮਾਨਦਾਰ ਹਾਂ, ਪਰ ਕੁੱਝ ਲੋਕ ਬੇਈਮਾਨ ਹਨ। ਇਸ ‘ਤੇ ਬਰਿੰਦਰ ਢਿੱਲੋਂ ਨੇ ਸਿੱਧੂ ਨੂੰ ਕਿਹਾ ਕਿ ਤੁਸੀ ਨਾਂਅ ਲੈ ਕੇ ਦੱਸੋਂ ਬੇਈਮਾਨ ਕੌਣ ਹੈ। ਇਸ ਤੋਂ ਬਾਅਦ ਨਵਜੋਤ ਸਿੱਧੂ ਵਿਚਾਲੇ ਹੀ ਭਾਸ਼ਣ ਰੋਕ ਕੇ ਚਲੇ ਗਏ।

Leave a Reply

Your email address will not be published. Required fields are marked *