ਚੰਡੀਗੜ੍ਹ, 8 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਰੇਤੇ ਦੇ ਠੇਕੇਦਾਰਾਂ ਨੂੰ ਜ਼ਰੂਰੀ ਨਿਰਦੇਸ਼ ਦਿੰਦਿਆ ਕਿਹਾ ਕਿ ਸਰਕਾਰ ਦੁਆਰਾ ਨਿਰਧਾਰਿਤ ਰੇਟਾਂ ‘ਤੇ ਲੋਕਾਂ ਨੂੰ ਪ੍ਰੇਸ਼ਾਨੀ ਮੁਕਤ ਅਤੇ ਸੁਚਾਰੂ ਰੂਪ ਨਾਲ ਰੇਤਾ ਮੁਹੱਈਆ ਕਰਵਾਉਣਾ ਸੁਨਿਸ਼ਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਰੇਤੇ ਦੇ ਠੇਕੇਦਾਰਾਂ ਨੂੰ ਮਾਈਨਿੰਗ ਸਮਝੌਤਾ ਪਾਲਿਸੀ ਦੀ ਸਖਤੀ ਨਾਲ ਪਾਲਣਾ ਕਰਨ ਦਾ ਨਿਰਦੇਸ਼ ਦਿੰਦਿਆ ਕਿਹਾ ਕਿ ਲੋਕਾਂ ਦੇ ਅਨੂਕੂਲ ਨਵੀ ਨੀਤੀ ਬਣਾਉਣ ਲਈ ਮੌਜੂਦਾ ਮਾਈਨਿੰਗ ਪਾਲਿਸੀ ਦੀ ਸਮੀਖਿਆ ਕੀਤੀ ਜਾ ਰਹੀ ਹੈ।