ਟ੍ਰੈਫਿਕ ਪੁਲਿਸ ਹੁਸ਼ਿਆਰਪੁਰ ਵੱਲੋਂ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦਾ ਆਗਾਜ਼

ਹੁਸ਼ਿਆਰਪੁਰ, 8 ਅਪ੍ਰੈਲ – ਹੁਸਿ਼ਆਰਪੁਰ ‘ਚ ਟੈ੍ਰਫਿਕ ਪੁਲਿਸ ਵਲੋਂ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਹੋਇਆਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ। ਡੀਐਸਪੀ ਬਲਵਿੰਦਰ ਇਕਬਾਲ ਸਿੰਘ ਕਾਹਲੋਂ, ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਕਮਲੇਸ਼ ਕੁਮਾਰੀ ਅਤੇ ਟੈ੍ਰਫਿਕ ਇੰਚਾਰਜ ਸੁਰਿੰਦਰ ਸਿੰਘ ਨੇ ਹੁਸਿ਼ਆਰਪੁਰ ਦੇ ਵੱਖ ਵੱਖ ਚੌਕਾਂ ਚ ਜਾਗਰੂਕਤਾ ਬੋਰਡ ਲਗਵਾਏ ਤੇ ਲੋਕਾਂ ਨੂੰ ਟੈ੍ਰਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ। ਗੱਲਬਾਤ ਦੌਰਾਨ ਡੀਐਸਪੀ ਬਲਵਿੰਦਰ ਇਕਬਾਲ ਸਿੰਘ ਕਾਹਲੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਦੇੇ ਦਿਸ਼ਾ ਨਿਰਦੇਸ਼ਾਂ ਤੇ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਇਸਦਾ ਮੁੱਖ ਉਦੇਸ਼ ਲੋਕਾਂ ਨੂੰ ਟ੍ਰੈਫਿਕ ਪ੍ਰਤੀ ਜਾਗਰੂਕ ਕਰਨਾ ਹੈ । ਉਨ੍ਹਾਂ ਕਿਹਾ ਕਿ ਹੁਸਿ਼ਆਰਪੁਰ ਚ ਲੱਗਦੇ ਟ੍ਰੈਫਿਕ ਜਾਮ ਤੋਂ ਨਿਜਾਤ ਦਿਵਾਉਣ ਲਈ ਪੁਲਿਸ ਵਚਨਵੱਧ ਹੈ ਤੇ ਜਲਦ ਹੀ ਹੁਸਿ਼ਆਰਪੁਰ ਟ੍ਰੈਫਿਕ ਪੁਲਿਸ ਵਲੋਂ ਐਜੂਕੇਸ਼ਨ ਸੈਲ ਦੇ ਸਹਿਯੋਗ ਨਾਲ ਭੀੜ ਭੜੱਕੇ ਵਾਲੇ ਬਾਜ਼ਾਰਾਂ ‘ਚ ਜਾ ਕੇ ਲੋਕਾਂ ਨੂੰ ਸਮਝਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਪੁਲਿਸ ਵਲੋਂ ਬੁਲਟ ਮੋਟਰਸਾਈਕਲਾਂ ਨਾਲ ਪਟਾਕੇ ਵਜਾਉਣ ਵਾਲਿਆਂ ਦੇ ਕਈ ਚਾਲਾਨ ਕੱਟੇ ਗਏ ਹਨ ਤੇ 50 ਦੇ ਕਰੀਬ ਬੁਲਟ ਮੋਟਰਸਾਈਕਲ ਬਾਊਂਡ ਵੀ ਕੀਤੇ ਗਏ ਹਨ।ਇਸ ਮੌਕੇ ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਨਹੀਂ ਤਾਂ ਪੁਲਿਸ ਵਲੋਂ ਸਖਤੀ ਦਿਖਾਈ ਜਾਵੇਗੀ।

Leave a Reply

Your email address will not be published. Required fields are marked *