ਗੁਰਾਇਆਂ, 8 ਅਪ੍ਰੈਲ (ਮਨੀਸ਼) – ਗੁਰਾਇਆਂ ਪੁਲਿਸ ਨੇ ਡੇਢ ਕਿੱਲੋਂ ਅਫੀਮ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਥਾਣਾ ਗੁਰਾਇਆਂ ਦੇ ਐੱਸ.ਐੱਚ.ਓ ਮਨਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਡੱਲੇਵਾਲ ਚੌਂਕ ‘ਚ ਨਾਕਾਬੰਦੀ ਦੌਰਾਨ ਐਕਟਿਵਾ ‘ਤੇ ਆ ਰਹੇ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਐਕਟਿਵਾ ਚਾਲਕ ਪੁਲਿਸ ਨੂੰ ਦੇਖ ਕੇ ਪਿੱਛੇ ਨੂੰ ਭੱਜਣ ਲੱਗਾ ਤਾਂ ਪੁਲਿਸ ਨੇ ਉਸ ਨੂੰ ਮੌਕੇ ‘ਤੇ ਦਬੋਚ ਲਿਆ। ਉਨਾਂ ਕਿਹਾ ਕਿ ਪੁਲਿਸ ਮੁਲਾਜਮਾਂ ਨੇ ਜਦੋਂ ਉਸ ਵਿਅਕਤੀ ਦੀ ਤਲਾਸ਼ੀ ਲਈ ਤਾਂ ਉੇਸ ਕੋਲੋ ਡੇਢ ਕਿੱਲੋਂ ਅਫੀਮ ਬਰਾਮਦ ਹੋਈ। ਫੜੇ ਗਏ ਦੋਸ਼ੀ ਦੀ ਪਹਿਚਾਣ ਅਵਿਦੇਸ਼ ਕੁਮਾਰ ਉਰਫ ਸੋਨੂੰ ਵਾਸੀ ਪਾਂਸ਼ਟਾ ਥਾਣਾ ਰਾਵਲਪਿੰਡੀ ਫਗਵਾੜਾ ਵੱਜੋ ਹੋਈ ਹੈ। ਉਨਾਂ ਕਿਹਾ ਕਿ ਗ੍ਰਿਫਤਾਰ ਕੀਤਾ ਵਿਅਕਤੀ ਵੈਸੇ ਯੂ.ਪੀ ਦਾ ਰਹਿਣ ਵਾਲਾ ਹੈ ਤੇ ਪਿਛਲੇ ਕਈ ਸਾਲਾ ਤੋਂ ਪਾਂਸ਼ਟਾ ਵਿੱਚ ਹੀ ਰਹਿ ਕੇ ਮੋਬਾਇਲਾਂ ਦੀ ਦੁਕਾਨ ਦੇ ਕੰਮ ਕਰ ਰਿਹਾ ਹੈ ਤੇ ਉਹ ਇਹ ਅਫੀਮ ਯੂ.ਪੀ ਤੋਂ ਲੈ ਕੇ ਆਇਆ ਸੀ ਤੇ ਇਸ ਨੇ ਇਹ ਅਫੀਮ ਟਰੱਕ ਯੂਨੀਅਨ ਵਿੱਚ ਪ੍ਰਚੂਨ ਤੇ ਵੇਚਣੀ ਸੀ। ਉਨਾਂ ਕਿਹਾ ਕਿ ਪੁਲਿਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।