ਚੰਡੀਗੜ੍ਹ, 9 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਤੋਂ ਵਸੂਲੀ ਗਈ ਫੀਸ ਦੀ ਜਾਂਚ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਮੋਹਾਲੀ, ਡੇਰਾਬੱਸੀ ਅਤੇ ਖਰੜ ਦੇ 419 ਸਕੂਲਾਂ ਦੀ ਸਿੱਖਿਆ ਵਿਭਾਗ ਵੱਲੋਂ ਗਠਿਤ ਟੀਮ ਦੁਆਰਾ ਜਾਂਚ ਕੀਤੀ ਜਾਵੇਗੀ। ਇਸ ਟੀਮ ਵਿਚ 17 ਪ੍ਰਿੰਸੀਪਲ ਅਤੇ ਹੈੱਡਮਾਸਟਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ ਕਿ ਸਕੂਲਾਂ ਵੱਲੋਂ ਸਾਲ 2022-23 ਲਈ ਵਿਦਿਆਰਥੀਆਂ ਤੋਂ ਲਈ ਗਈ ਸਲਾਨਾ ਫੀਸ, ਟਿਊਸ਼ਨ ਫੀਸ ਸਮੇਤ ਹਰ ਤਰਾਂ ਦੇ ਚਾਰਜਾਂ ਦੀ ਜਾਂਚ ਕਰੇਗੀ। ਜਾਂਚ ਤੋਂ ਬਾਅਦ ਟੀਮ ਵੱਲੋਂ ਇੱਕ ਹਫਤੇ ‘ਚ ਆਪਣੀ ਰਿਪੋਰਟ ਪੇਸ਼ ਕੀਤੀ ਜਾਵੇਗੀ।