ਨਵੀਂ ਦਿੱਲੀ, 9 ਅਪ੍ਰੈਲ – ਹਿਮਾਚਲ ਪ੍ਰਦੇਸ਼ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਨੂਪ ਕੇਸਰੀ ਦੇ ਭਾਜਪਾ ‘ਚ ਸ਼ਾਮਿਲ ਹੋਣ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਭਾਜਪਾ ਹਾਈਕਮਾਂਡ ਨੂੰ ਅਰਵਿੰਦ ਕੇਜਰੀਵਾਲ ਜੀ ਤੋਂ ਡਰ ਲੱਗਦਾ ਹੈ। ਇਸੇ ਲਈ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਡਾ ਅਤੇ ਕੇਂਦਰੀ ਮੰਤਰੀ ਅੱਧੀ ਰਾਤ ਨੂੰ ਦੌੜ ਕੇ ਹਿਮਾਚਲ ਆਏ ਜਿਨ੍ਹਾਂ ਨੇ ਕਿ ਰਾਤ 12 ਵਜੇ ਅਨੂਪ ਕੇਸਰੀ ਨੂੰ ਭਾਜਪਾ ‘ਚ ਸ਼ਾਮਿਲ ਕਰਵਾ ਲਿਆ।ਉਨ੍ਹਾਂ ਕਿਹਾ ਕਿ ਮਹਿਲਾਵਾਂ ਖਿਲਾਫ ਗੰਦੀ ਹਰਕਤ ਲਈ ਅਨੂਪ ਕੇਸਰੀ ਨੂੰ ‘ਆਪ’ ਚੋਂ ਕੱਢਿਆ ਜਾਣਾ ਸੀ, ਪਰ ਉਸ ਤੋਂ ਪਹਿਲਾਂ ਹੀ ਅਨੂਪ ਕੇਸਰੀ ਭਾਜਪਾ ‘ਚ ਸ਼ਾਮਿਲ ਹੋ ਗਏ। ਅਜਿਹੇ ਲੋਕਾਂ ਦੀ ਜਗ੍ਹਾ ਭਾਜਪਾ ਵਿਚ ਹੀ ਹੈ।