ਬਠਿੰਡਾ, 9 ਅਪ੍ਰੈਲ – ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਅੱਜ ਪਹਿਲੀ ਵਾਰ ਬਠਿੰਡਾ ਪਹੁੰਚੇ, ਜਿੱਥੇ ਕਿ ਉਨ੍ਹਾਂ ਮਹਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਪਹਿਲੀ convocation ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਉਨ੍ਹਾਂ ਨਾਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਮੌਜੂਦ ਸਨ।ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਲਈ ਉਹ ਦਿਨ ਖੁਸ਼ੀਆਂ ਭਰਿਆ ਹੁੰਦਾ ਹੈ ਜਿਸ ਦਿਨ ਵਿਦਿਆਰਥੀਆਂ ਨੂੰ ਡਿਗਰੀ ਮਿਲਦੀ ਹੈ। ਅੱਜ ਵਿਦਿਆਰਥੀਆਂ ਨੂੰ ਡਿਗਰੀਆਂ ਹਾਸਿਲ ਕਰਕੇ ਵੀ ਚੰਗੀਆਂ ਨੌਕਰੀਆਂ ਨਹੀਂ ਮਿਲ ਰਹੀਆਂ। ਇਸ ਕਰਕੇ ਕਈ ਵਿਦਿਆਰਥੀਆਂ ਉੱਚ ਪੜਾਈ ਕਰਕੇ ਵੀ ਆਈਲੈਟਸ ਕਰ ਰਹੇ ਹਨ ਤੇ ਆਈਲੈਟਸ ਨੂੰ ਹੀ ਉਹ ਸਭ ਤੋਂ ਵੱਡੀ ਡਿਗਰੀ ਸਮਝਦੇ ਹਨ। ਇਹ ਠੀਕ ਨਹੀਂ ਤੇ ਇਸ ਨੂੰ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜਿਹਾ ਸਿਸਟਮ ਬਣਾਇਆ ਜਾਵੇਗਾ ਕਿ ਵਿਦਿਆਰਥੀਆਂ ਨੂੰ ਵਿਦੇਸ਼ ਨਹੀਂ ਜਾਣਾ ਪਵੇਗਾ, ਬਲਕਿ ਵਿਦੇਸ਼ੀ ਵੀ ਨੌਕਰੀਆਂ ਲਈ ਪੰਜਾਬ ਆਉਣਗੇ।