ਫ਼ਾਜ਼ਿਲਕਾ, 9 ਅਪ੍ਰੈਲ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਫ਼ਾਜ਼ਿਲਕਾ ਦਾ ਦੌਰਾ ਕੀਤਾ। ਇੱਥੋਂ ਦੇ ਸਰਕਾਰੀ ਕਾਲਜ ਵਿਖੇ ਆਯੋਜਿਤ ਸਮਾਰੋਹ ਦੌਰਾਨ ਸਰਹੱਦੀ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਸੰਬੋਧਨ ਕਰਦਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ, ਪੰਜਾਬ ਵਿਚ ਤਾਰ ਦੇ ਪਾਰ ਕਿਸਾਨਾ ਨੂੰ ਵੱਡੀ ਸਮੱਸਿਆ ਹੈ।ਅਫਸਰ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਦਾ ਮਨੋਬਲ ਡਿਗਣ ਨਹੀਂ ਦਿੱਤਾ ਜਾਵੇਗਾ ਤੇ ਹਰ ਜ਼ਿਲ੍ਹੇ ‘ਚ ਸੀ.ਐਮ ਵਿੰਡੋ ਸਥਾਪਿਤ ਕੀਤੀ ਜਾਵੇਗੀ।