ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਕਾਂਗਰਸ ਤੋਂ ਕੱਢਿਆ ਬਾਹਰ

ਚੰਡੀਗੜ੍ਹ, 10 ਅਪ੍ਰੈਲ – ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਕਾਂਗਰਸ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਸੁਰਜੀਤ ਸਿੰਘ ਧੀਮਾਨ ਨੇ ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਨਿਯੁਕਤੀ ਉੱਪਰ ਸਵਾਲ ਚੁੱਕਦੇ ਹੋਏ ਰਾਜਾ ਵੜਿੰਗ ਨੂੰ ਮੌਕਾਪ੍ਰਸਤ ਤੇ ਭ੍ਰਿਸ਼ਟ ਆਗੂ ਦੱਸਿਆ ਸੀ। ਕਾਂਗਰਸ ਦੇ ਪੰਜਾਬ ਅਤੇ ਚੰਡੀਗੜ੍ਹ ਦੇ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਇਸ ਨੂੰ ਲੈ ਕੇ ਪੱਤਰ ਵੀ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *