ਚੰਡੀਗੜ੍ਹ, 11 ਅਪ੍ਰੈਲ – ਪੰਜਾਬ ‘ਚ ਕਾਂਗਰਸ ਦੇ ਕਲੇਸ਼ ਤੋਂ ਬਾਅਦ ਹਰਿਆਣਾ ਕਾਂਗਰਸ ‘ਚ ਵੀ ਕਲੇਸ਼ ਪੈਦਾ ਹੋ ਗਿਆ ਹੈ। ਸੂਤਰਾਂ ਅਨੁਸਾਰ ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲੇਜਾ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਦੱਸ ਦਈਏ ਕਿ ਹਰਿਆਣਾ ‘ਚ ਕੁਮਾਰ ਸ਼ੈਲੇਜਾ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਵਿਚਕਾਰ ਵਿਵਾਦ ਚੱਲ ਰਿਹਾ ਹੈ।