ਚੰਡੀਗੜ੍ਹ, 11 ਅਪ੍ਰੈਲ – ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਰਾਹੁਲ ਗਾਂਧੀ ਨੂੰ ਮਿਲੇ। ਉਨ੍ਹਾਂ ਨਾਲ ਉਪਪ੍ਰਧਾਨ ਭਾਰਤ ਭੂਸ਼ਣ ਆਸ਼ੂ , ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਉਪਨੇਤਾ ਡਾ. ਰਾਜ ਕੁਮਾਰ ਚੱਬੇਵਾਲ ਵੀ ਮੌਜੂਦ ਸਨ। ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ‘ਚ ਪਾਰਟੀ ਦੇ ਸੰਗਠਨ ਨੂੰ ਮਜਬੂਤ ਕਤਿਾ ਜਾਵੇਗਾ, ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗੇ, ਮਗਰਲੀ ਕਤਾਰ ਵਾਲਿਆ ਨੂੰ ਵੀ ਮੌਕਾ ਮਿਲੇਗਾ ਅਤੇ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਨਵਜੋਤ ਸਿੱਧੂ ਦੀ ਵੀ ਲੋੜ ਹੈ ਅਤੇ ਸੁਨੀਲ ਜਾਖੜ ਦੀ ਵੀ ਲੋੜ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕਾਨੂੰਨ ਵਿਵਸਥਾ ਉੱਪਰ ਬੋਲਦਿਆ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨ ਵਿਵਸਥਾ ਵੱਲ ਧਿਆਨ ਦੇਣਾ ਚਾਹੀਦਾ ਹੈ।