ਅਹਿਮਦਾਬਾਦ, 11 ਅਪ੍ਰੈਲ – ਗੁਜਰਾਤ ਦੇ ਭਰੂਚ ਵਿਖੇ ਇੱਕ ਕੈਮੀਕਲ ਫੈਕਟਰੀ ਵਿਚ ਹੋਏ ਧਮਾਕੇ ਦੌਰਾਨ 6 ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ 3 ਵਜੇ ਦੇ ਕਰੀਬ ਫੈਕਟਰੀ ਵਿਚ 6 ਮਜ਼ਦੂਰ ਕੰਮ ਕਰ ਰਹੇ ਸਨ ਕਿ ਰਿਐਕਟਰ ਵਿਚ ਅਚਾਨਕ ਧਮਾਕਾ ਹੋ ਗਿਆ ਜਿਸ ਤੋਂ ਬਾਅਦ ਫੈਕਟਰੀ ਨੂੰ ਅੱਗ ਲੱਗ ਗਈ ਤੇ ਰਿਐਕਟਰ ਨੇੜੇ ਕੰਮ ਕਰ ਰਹੇ 6 ਮਜ਼ਦੂਰਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਧਮਾਕੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਜਦਕਿ ਕੰਪਨੀ ਵੱਲੋਂ ਕੋਈ ਅਧਿਕਾਰਿਤ ਬਿਆਨ ਨਹੀਂ ਦਿੱਤਾ ਗਿਆ ਹੈ।