ਫਗਵਾੜਾ, 11 ਅਪ੍ਰੈਲ (ਰਮਨਦੀਪ) ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਗਈ ਸੀ। ਇਸ ਦੇ ਤਹਿਤ ਫਗਵਾੜਾ ਦੀਆਂ ਮੰਡੀਆਂ ਵਿੱਚ ਵੀ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਕਣਕ ਦੀ ਬੋਲੀ ਦਾ ਵਿਧੀ ਪੂਰਬਕ ਆਗਾਜ਼ ਹਲਕਾ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਨਵੀ ਦਾਣਾ ਮੰਡੀ ਹੁਸ਼ਿਆਰਪੁਰ ਰੋਡ ਫਗਵਾੜਾ ਵਿੱਚ ਜਾ ਕੇ ਕੀਤਾ ਗਿਆ। ਸਰਕਾਰੀ ਬੋਲੀ ਲਗਾਉਣ ਤੋਂ ਪਹਿਲਾ ਬਲਵਿੰਦਰ ਸਿੰਘ ਧਾਲੀਵਾਲ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਸਮੂਹ ਆੜਤੀਆ ਤੇ ਸਰਕਾਰੀ ਮੁਲਾਜਮਾਂ ਨਾਲ ਮੀਟਿੰਗ ਵੀ ਕੀਤੀ। ਜਿਸ ਵਿੱਚ ਉਨ੍ਹਾਂ ਅਧਿਕਾਰੀਆਂ ਪਾਸੋਂ ਮੰਡੀਆਂ ਵਿੱਚ ਕੀਤੇ ਗਏ ਕਣਕ ਖਰੀਦ ਦੇ ਸਾਰੇ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਮੋਕੇ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ।ਸਮੂਹ ਆੜਤੀਆਂ ਤੇ ਸਰਕਾਰੀ ਮੁਲਾਜਮਾਂ ਨੇ ਉਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ ਤੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਫਗਵਾੜਾ ਦੀ ਮੰਡੀ ਵਿੱਚ ਇਸ ਵਾਰ ਕੁੱਲ ਸਾਢੇ 6 ਲੱਖ ਕੁਇੰਟਲ ਕਣਕ ਆਵੇਗੀ ਜਦ ਕਿ ਬਾਕੀ ਮੰਡੀਆਂ ਵੀ ਪਾ ਕੇ ਕੁੱਲ 10 ਲੱਖ ਕਇੰਟਲ ਕਣਕ ਦੀ ਆਮਦ ਹੋਵੇਗੀ। ਉਨਾਂ ਸਮੂਹ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਫਸਲ ਨੂੰ ਸੁਕਾ ਕੇ ਲਿਆਉਣ ਤਾਂ ਜੋ ਉਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾਂ ਆਵੇ।ਓਧਰ ਮਾਰਕੀਟ ਕਮੇਟੀ ਦੇ ਚੇਅਰਮੈਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਵਿਧੀ ਪੂਰਬਕ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ ਹੈ। ਉਨਾ ਸ. ਧਾਲੀਵਾਲ ਦਾ ਮੰਡੀ ਵਿੱਚ ਆਉਣ ‘ਤੇ ਧੰਨਵਾਦ ਕਰਦਿਆ ਸਮੂਹ ਆੜ੍ਹਤੀਆਂ ਅਤੇ ਜਿਮੀਂਦਾਰਾਂ ਨੂੰ ਵਧਾਈਆਂ ਦਿੱਤੀਆ।