ਚੰਡੀਗੜ੍ਹ, 11 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਪਾਉਂਦੇ ਹੋਏ ਲਿਖਿਆ ਕਿ ਪੰਜਾਬੀਓ! ਥੋੜ੍ਹਾ ਸਮਾਂ ਦਿਓ।ਥੋੜ੍ਹਾ ਸਬਰ ਕਰੋ, ਕੋਈ ਵੀ ਚੀਜ਼ ਅਜਿਹੀ ਨਹੀਂ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ।ਪੰਜਾਬ ਨੂੰ ਰੰਗਲਾ ਬਣਾਉਣ ਵਿਚ ਜਲਦਬਾਜ਼ੀ ਨਾ ਕਰੀਏ, ਥੋੜਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ, ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ, ਜਿਸ ਦੀ ਨਹੀਂ ਸੁਣੀ ਜਾਵੇਗੀ।ਦੱਸ ਦਈਏ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਚੋਣਾਂ ਤੋਂ ਪਹਿਲਾਂ ‘ਆਪ’ ਵੱਲੋਂ ਕੀਤੇ ਵਾਅਦਿਆ ਨੂੰ ਪੂਰਾ ਕਰਨ ਦਾ ਇੰਤਜ਼ਾਰ ਹੈ। ਜਦਕਿ ਵਿਰੋਧੀ ਧਿਰਾਂ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਉੱਪਰ ਨਿਸ਼ਾਨਾ ਸਾਧ ਰਹੀਆਂ ਹਨ।