16 ਚੰਡੀਗੜ੍ਹ, 17 ਮਈ – ਵਿਧਾਨ ਸਬਾ ਹਲਕਾ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਦਾ ਕਹਿਣਾ ਹੈ ਕਿ ਦਾਖਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵੱਲੋਂ ਚੋਣ ਲੜਨ ਵਾਲੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਫੋਨ ਕਰਕੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਹਨ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ‘ਤੇ ਵੀ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਦੀ ਜਾਂਚ ਲਈ ਉਨ੍ਹਾਂ ਨੇ ਆਵਾਜ ਚੁੱਕੀ ਹੈ ਤੇ ਇਸ ਲਈ ਉਹ ਕਿਸੇ ਵੀ ਸਜ਼ਾ ਵਾਸਤੇ ਤਿਆਰ ਹਨ।