ਚੰਡੀਗੜ੍ਹ, 11 ਅਪ੍ਰੈਲ – ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵੱਲੋਂ online attendance system ਲਾਗੂ ਕੀਤਾ ਗਿਆ ਹੈ, ਇਸ ਦੇ ਤਹਿਤਪੰਜਾਬ ਦੇ ਕਾਲਜਾਂ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦੀ ਹਾਜ਼ਰੀ ਕੱਲ੍ਹ ਤੋਂ ਆਨਲਈਨ ਪੋਰਟਲ M-Seva application ‘ਤੇ ਲੱਗੇਗੀ। ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਇਸ ਨੂੰ ਲੈ ਕੇ ਪੱਤਰ ਜਾਰੀ ਕੀਤਾ ਗਿਆ ਜਿਸ ਵਿਚ 12 ਅਪ੍ਰੈਲ ਯਾਣਿ ਕੱਲ੍ਹ ਤੋਂ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ ਦੀ ਹਿਦਾਇਤ ਕੀਤੀ ਗਈ ਹੈ।