ਨਵੀਂ ਦਿੱਲੀ, 11 ਅਪ੍ਰੈਲ – ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਲੈ ਕੇ ਦਲਿਤ ਸਮਾਜ ਲਈ ਕੀਤੀ ਅਪਮਾਨਜਨਕ ਟਿੱਪਣੀ ਨੂੰ ਲੈ ਕੇ ਕਾਂਗਰਸ ਅਨੁਸ਼ਾਸਨ ਸਮਿਤੀ ਨੇ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਫੈਸਲਾ ਕਾਂਗਰਸ ਅਨੁਸ਼ਾਸਨ ਸਮਿਤੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ। ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਇੱਕ ਹਫਤੇ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ।ਇੱਕ ਹਫਤੇ ਤੋਂ ਬਾਅਦ ਕਾਂਗਰਸ ਹਾਈਕਮਾਨ ਸੁਨੀਲ ਜਾਖੜ ਬਾਰੇ ਫੈਸਲਾ ਲਵੇਗੀ।