ਇਕਬਾਲ ਸਿੰਘ ਲਾਲਪੁਰਾ ਮੁੜ ਤੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਰੂਪਨਗਰ, 13 ਅਪ੍ਰੈਲ – ਕੇਂਦਰ ਸਰਕਾਰ ਵੱਲੋਂ ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਤੋਂ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਰੂਪਨਗਰ ਜ਼ਿਲ੍ਹੇ ਨਾਲ ਸਬੰਧਿਤ ਇਕਬਾਲ ਸਿੰਘ ਲਾਲਪੁਰਾ ਨੇ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਚੋਣ ਲੜੀ ਸੀ, ਜਿਸ ਕਰਕੇ ਉਨ੍ਹਾਂ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ।ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਉਨ੍ਹਾਂ ਉੱਪਰ ਵਿਸ਼ਵਾਸ਼ ਜਿਤਾਉਂਦੇ ਹੋਏ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਦੱਸ ਦਈਏ ਕਿ ਸਾਬਕਾ ਆਈ.ਪੀ.ਐੱਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ 2012 ਵਿਚ ਭਾਜਪਾ ਵਿਚ ਸ਼ਾਮਿਲ ਹੋਏ ਸਨ ਤੇ ਭਾਜਪਾ ਨੇ ਉਨ੍ਹਾਂ ਨੂੰ ਕੌਮੀ ਬੁਲਾਰਾ ਨਿਯੁਕਤ ਕੀਤਾ ਸੀ।

Leave a Reply

Your email address will not be published. Required fields are marked *