ਅੰਮ੍ਰਿਤਸਰ, 17 ਮਈ – ਕੋਰੋਨਾ ਦੇ ਨਾਂਅ ‘ਤੇ ਫਿਲਮੀ ਕਲਾਕਾਰ ਅਮਿਤਾਭ ਬੱਚਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 2 ਕਰੋੜ ਰੁਪਏ ਦਾਨ ਦਿੱਤਾ ਗਿਆ ਸੀ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਅਮਿਤਾਭ ਬੱਚਨ ਤੋਂ 2 ਕਰੋੜ ਰੁਪਏ ਲੈਣ ਦਾ ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਗਿਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀ.ਕੇ ਨੇ ਇਸ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖਤ ਦੇ ਨਾਂਅ ‘ਤੇ ਇੱਕ ਮੰਗ ਪੱਤਰ ਦਿੱਤਾ।